ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਆਗੂ ਵਿਚਾਰਕਾਰ ਹੋਏ ਬਹਿਸਬਾਜ਼ੀ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਦੋਸ਼ ਲਗਾਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਨੂੰ ਧਮਕੀ ਦਿੱਤੀ ਗਈ ਹੈ।
ਵਿਰੋਧੀ ਧਿਰ ਕਾਂਗਰਸ ਨੇ ਇਸ ਸਬੰਧੀ ਸਪੀਕਰ ਨੂੰ ਮਿਲਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਕਾਂਗਰਸ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਗਲਤ ਰਵੱਈਆ ਵਰਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਆਫੀ ਨਹੀਂ ਮੰਗਦੇ ਤਾਂ ਉਹ ਵਿਧਾਨ ਸਭਾ ਵਿੱਚ ਨਹੀਂ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮੁਆਫੀ ਨਹੀਂ ਮੰਗਦੇ ਤਾਂ ਸਵੇਰੇ ਫਿਰ ਤੋਂ ਮੀਟਿੰਗ ਕਰਕੇ ਫੈਸਲਾ ਕੀਤਾ ਜਾਵੇਗਾ, ਕਿ ਅਗਲੀ ਰਣਨੀਤੀ ਕੀ ਬਣਾਉਣੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਅਜਿਹਾ ਵਿਵਹਾਰ ਕੀਤਾ ਜਾਣਾ ਠੀਕ ਨਹੀਂ ਹੈ।