ਖੁਸ਼ਬੂ ਪੰਜਾਬ ਦੀ

Latest news
मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ लोकसभा चुनाव के मद्देनजर पंजाब में 1 जून को छुट्टी का ऐलान

ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ

ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਚੁੱਪ-ਚਪੀਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ।

ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 10 ਸਮਰਥਕਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੋਣ ਕਾਰਨ ਸਬੰਧਤ ਰਾਜ ਨੂੰ ਪੱਤਰ ਲਿਖਿਆ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂਜੋ ਅਜਨਾਲਾ ਕਾਂਡ ਵਰਗੀ ਹਿੰਸਕ ਘਟਨਾ ਦੁਬਾਰਾ ਨਾ ਵਾਪਰੇ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 9 ਸਮਰਥਕਾਂ ਖਿਲਾਫ ਕਾਰਵਾਈ ਪੂਰੀ ਕਰ ਲਈ ਹੈ ਪਰ ਕਾਰਵਾਈ 20 ਮਾਰਚ ਤੋਂ ਬਾਅਦ ਹੋ ਸਕਦੀ ਹੈ। ਦਰਅਸਲ ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਜੀ-20 ਕਾਨਫਰੰਸ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕਰਨਾ ਚਾਹੁੰਦੀ। 15 ਤੋਂ 17 ਮਾਰਚ ਤੱਕ ਸਿੱਖਿਆ ਵਿਸ਼ੇ ‘ਤੇ ਅਤੇ 19-20 ਮਾਰਚ ਨੂੰ ਕਿਰਤ ਦੇ ਵਿਸ਼ੇ ‘ਤੇ ਕਾਨਫਰੰਸ ਕੀਤੀ ਜਾ ਰਹੀ ਹੈ |

 

Loading

Scroll to Top