ਰਾਜਸਥਾਨ ਪੁਲਿਸ ਰਾਤੋ-ਰਾਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਪਹੁੰਚ ਗਈ। ਜੇਲ੍ਹ ਪ੍ਰਸ਼ਾਸਨ ਵੱਲੋਂ ਰਾਤ ਹੋਣ ਕਰਕੇ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿੱਚ ਲਿਡਾਣ ਤੋਂ ਇਨਕਾਰ ਕਰ ਦਿੱਤਾ ਗਿਆ ਜਿਸ ਕਰਕੇ ਹਾਈ ਵੋਲਟੇਜ਼ ਡਰਾਮਾ ਹੋਇਆ। ਆਖਰ ਲਾਰੈਂਸ ਬਿਸ਼ਨੋਈ ਨੂੰ ਸੀਆਈਏ ਸਟਾਫ ਵਿੱਚ ਰੱਖਿਆ ਗਿਆ।
ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ 15 ਫਰਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਰਾਜਸਥਾਨ ਪੁਲਿਸ ਵੱਲੋਂ ਜੈਪੁਰ ਵਿਖੇ ਲਜਾਇਆ ਗਿਆ ਸੀ। ਦੇਰ ਰਾਤ ਰਾਜਸਥਾਨ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਤਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਦੇਰ ਰਾਤ ਹੋਣ ਕਾਰਨ ਜੇਲ੍ਹ ਵਿੱਚ ਲਿਜਾਣ ਤੋਂ ਮਨ੍ਹਾਂ ਕਰ ਦਿੱਤਾ ਗਿਆ।
ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੇ ਸੀਆਈਏ ਸਟਾਫ ਵਿੱਚ ਰਾਹਦਾਰੀ ਲਈ ਰੱਖਿਆ ਗਿਆ। ਸੀਆਈਏ ਸਟਾਫ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੀਆਈ ਸਟਾਫ ਦੇ ਆਲੇ ਦੁਆਲੇ ਬੈਰੀਕੇਟਿੰਗ ਕਰਕੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ। ਥੋੜ੍ਹੀ ਦੇਰ ਤੱਕ ਰਾਜਸਥਾਨ ਤੇ ਪੰਜਾਬ ਪੁਲਿਸ ਪੁਲਿਸ ਵੱਲੋਂ ਮੁੜ ਗੈਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਛੱਡਿਆ ਜਾਵੇਗਾ।